ਆਰਸੀ ਰਿਸ਼ਮਾਂ ਤੇ ਨਵੀਆਂ ਰਚਨਾਵਾਂ....

ਤੁਹਾਡੇ ਧਿਆਨ ਹਿੱਤ

ਆਰਸੀ ਰਿਸ਼ਮਾਂ ਤੇ ਪੋਸਟ ਕੀਤੇ ਲੇਖਾਂ 'ਚ ਪ੍ਰਗਟਾਏ ਵਿਚਾਰ ਸਬੰਧਿਤ ਲੇਖਕ ਦੇ ਆਪਣੇ ਹਨ ਅਤੇ ਉਨ੍ਹਾਂ ਦੇ ਸਬੰਧ 'ਚ ਆਈਆਂ ਟਿੱਪਣੀਆਂ ਲਈ, ਉਹ ਖ਼ੁਦ ਜ਼ਿੰਮੇਵਾਰ ਅਤੇ ਜਵਾਬਦੇਹ ਹੋਵੇਗਾ। ਆਰਸੀ ਜਾਂ ਕਿਸੇ ਹੋਰ ਦਾ ਉਹਨਾਂ ਨਾਲ਼ ਸਹਿਮਤ ਹੋਣਾ ਲਾਜ਼ਮੀ ਨਹੀਂ ਹੈ। ਸ਼ੁਕਰੀਆ।

Wednesday, June 3, 2009

ਸ਼ਿਆਮ ਸੁੰਦਰ ਅਗਰਵਾਲ - ਮਿੰਨੀ ਕਹਾਣੀ

ਜਸ਼ਨ

ਮਿੰਨੀ ਕਹਾਣੀ

ਫੌਜ ਤੇ ਪ੍ਰਸ਼ਾਸਨ ਦੀ ਦੋ ਦਿਨਾਂ ਦੀ ਜੱਦੋ-ਜਹਿਦ ਸਫ਼ਲ ਹੋਈਸੱਠ ਫੁੱਟ ਡੂੰਘੇ ਟੋਏ ਵਿਚ ਡਿੱਗੇ ਨੰਗੇ ਬਾਲਕ ਪ੍ਰਿੰਸ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਗਿਆਉੱਥੇ ਹਾਜ਼ਰ ਰਾਜ ਦੇ ਮੁੱਖ ਮੰਤਰੀ ਤੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਬੱਚੇ ਦੇ ਮਾਂ-ਬਾਪ ਤੇ ਲੋਕ ਖੁਸ਼ ਸਨ

ਦੀਨ ਦੁਨੀਆ ਤੋਂ ਬੇਖ਼ਬਰ ਇਲੈਕਟ੍ਰਾਨਿਕ ਮੀਡੀਆ ਦੋ ਦਿਨਾਂ ਤੋਂ ਲਗਾਤਾਰ ਇਸ ਘਟਨਾ ਦਾ ਸਿੱਧਾ ਪ੍ਰਸਾਰਨ ਕਰ ਰਿਹਾ ਸੀਮੁੱਖ ਮੰਤਰੀ ਦੇ ਤੁਰ ਜਾਣ ਨਾਲ ਸਾਰਾ ਮਜਮਾ ਖਿੰਡਣ ਲੱਗਾਕੁਝ ਹੀ ਦੇਰ ਵਿਚ ਜਸ਼ਨ ਵਾਲਾ ਮਾਹੌਲ ਮਾਤਮੀ ਜਿਹਾ ਹੋ ਗਿਆ ਟੀ.ਵੀ. ਪੱਤਰਕਾਰਾਂ ਦੇ ਜੋਸ਼ੀਲੇ ਚਿਹਰੇ ਹੁਣ ਮੁਰਝਾਏ ਜਿਹੇ ਲੱਗ ਰਹੇ ਸਨਆਪਣਾ ਸਾਜ਼ੋ-ਸਮਾਨ ਸਮੇਟ ਕੇ ਤੁਰਨ ਦੀ ਤਿਆਰੀ ਕਰ ਰਹੇ ਇਕ ਚੈਨਲ ਦੇ ਪੱਤਰਕਾਰ ਕੋਲ ਨਾਲ ਦੇ ਪਿੰਡ ਦਾ ਇਕ ਨੌਜਵਾਨ ਆਇਆ ਤੇ ਬੋਲਿਆ, " ਸਾਡੇ ਪਿੰਡ 'ਚ ਵੀ ਅਜਿਹਾ ਹੀ "

ਨੌਜਵਾਨ ਦੀ ਗੱਲ ਪੂਰੀ ਹੋਣ ਤੋਂ ਪਹਿਲਾਂ ਹੀ ਪੱਤਰਕਾਰ ਦੇ ਮੁਰਝਾਏ ਚਿਹਰੇ ਉੱਤੇ ਚਮਕ ਆ ਗਈ, " ਕੀ ਤੁਹਾਡੇ ਪਿੰਡ ' ਵੀ ਬੱਚਾ ਟੋਏ 'ਚ ਡਿੱਗ ਪਿਆ ?"

" ਨਹੀਂ"

ਨੌਜਵਾਨ ਦੇ ਉੱਤਰ ਨਾਲ ਪੱਤਰਕਾਰ ਦਾ ਚਿਹਰਾ ਫਿਰ ਬੁਝ ਗਿਆ, " ਤਾਂ ਫਿਰ ਕੀ ?"

" ਸਾਡੇ ਪਿੰਡ 'ਚ ਵੀ ਅਜਿਹਾ ਹੀ ਇਕ ਟੋਆ ਨੰਗਾ ਪਿਐ" ਨੌਜਵਾਨ ਨੇ ਦੱਸਿਆ

" ਤਾਂ ਫਿਰ ਮੈਂ ਕੀ ਕਰਾਂ ?" ਪੱਤਰਕਾਰ ਖਿਝ ਕੇ ਬੋਲਿਆ

" ਤੁਸੀਂ ਮਹਿਕਮੇ 'ਤੇ ਜ਼ੋਰ ਦਿਉਂਗੇ ਤਾਂ ਉਹ ਟੋਆ ਬੰਦ ਕਰ ਦੇਣਗੇਨਹੀਂ ਤਾਂ ਉਸ ' ਕਦੇ ਵੀ ਕੋਈ ਬੱਚਾ ਡਿੱਗ ਸਕਦੈ"

ਪੱਤਰਕਾਰ ਦੇ ਚਿਹਰੇ ਉੱਤੇ ਫਿਰ ਥੋੜ੍ਹੀ ਰੌਣਕ ਆ ਗਈਉਸਨੇ ਆਪਣਾ ਕਾਰਡ ਨੌਜਵਾਨ ਨੂੰ ਫੜਾਉਂਦੇ ਹੋਏ ਹੋਲੇ ਜਿਹੇ ਕਿਹਾ, " ਨਿਗ੍ਹਾ ਰੱਖੀਂ, ਜਿਵੇਂ ਹੀ ਕੋਈ ਬੱਚਾ ਉਸ ਟੋਏ 'ਚ ਡਿੱਗੇ, ਮੈਨੂੰ ਇਸ ਨੰਬਰ 'ਤੇ ਫੋਨ ਕਰਦੀਂਮੈਂ ਤੈਨੂੰ ਇਨਾਮ ਦਿਵਾ ਦਿਆਂਗਾ"

No comments: