ਆਰਸੀ ਰਿਸ਼ਮਾਂ ਤੇ ਨਵੀਆਂ ਰਚਨਾਵਾਂ....

ਤੁਹਾਡੇ ਧਿਆਨ ਹਿੱਤ

ਆਰਸੀ ਰਿਸ਼ਮਾਂ ਤੇ ਪੋਸਟ ਕੀਤੇ ਲੇਖਾਂ 'ਚ ਪ੍ਰਗਟਾਏ ਵਿਚਾਰ ਸਬੰਧਿਤ ਲੇਖਕ ਦੇ ਆਪਣੇ ਹਨ ਅਤੇ ਉਨ੍ਹਾਂ ਦੇ ਸਬੰਧ 'ਚ ਆਈਆਂ ਟਿੱਪਣੀਆਂ ਲਈ, ਉਹ ਖ਼ੁਦ ਜ਼ਿੰਮੇਵਾਰ ਅਤੇ ਜਵਾਬਦੇਹ ਹੋਵੇਗਾ। ਆਰਸੀ ਜਾਂ ਕਿਸੇ ਹੋਰ ਦਾ ਉਹਨਾਂ ਨਾਲ਼ ਸਹਿਮਤ ਹੋਣਾ ਲਾਜ਼ਮੀ ਨਹੀਂ ਹੈ। ਸ਼ੁਕਰੀਆ।

Saturday, May 1, 2010

ਕੇਹਰ ਸ਼ਰੀਫ਼ - ਕਿਰਤੀਆਂ ਦੇ ਖ਼ੂਨ ਨਾਲ ਸਿੰਜਿਆ ਦਿਹਾੜਾ – ਪਹਿਲੀ ਮਈ – ਵਿਸ਼ੇਸ਼ ਲੇਖ

ਕਿਰਤੀਆਂ ਦੇ ਖ਼ੂਨ ਨਾਲ ਸਿੰਜਿਆ ਦਿਹਾੜਾ ਪਹਿਲੀ ਮਈ

ਲੇਖ

ਪਹਿਲੀ ਮਈ ਦੇ ਕੁਰਬਾਨੀਆਂ ਭਰੇ ਇਤਿਹਾਸਕ ਦਿਹਾੜੇ ਨੂੰ ਦੁਨੀਆਂ ਭਰ ਦੇ ਕਿਰਤ ਕਰਨ ਵਾਲੇ ਭਾਈ ਲਾਲੋ ਹਰ ਵਰ੍ਹੇ ਹੀ ਪ੍ਰਣ ਦਿਵਸ ਵਜੋਂ ਮਨਾਉਂਦੇ ਹਨਬਹੁਤ ਲੰਮੇ ਸਮੇਂ ਤੋਂ ਇਹ ਕਿਰਤੀਆਂ ਦਾ ਕੌਮਾਂਤਰੀ ਤਿਉਹਾਰ ਬਣ ਚੁੱਕਾ ਹੈ, ਕਿਉਂਕਿ ਇਸ ਦੇ ਪਿੱਛੇ ਉਨ੍ਹਾਂ ਦੇ ਆਪਣੇ ਕੀਤੇ ਕੰਮ ਦੀ ਰਾਖੀ ਦੇ ਸੰਘਰਸ਼ਾਂ ਦਾ ਲੰਮਾ ਇਤਿਹਾਸ ਹੈ ਜੋ ਲਗਾਤਾਰ ਅਜੇ ਵੀ ਚੱਲ ਰਿਹਾ ਹੈ ਅਤੇ ਇਹ ਘੋਲ ਚੱਲਦਾ ਰਹੇਗਾ ਜਦੋਂ ਤੱਕ ਕੰਮ ਕਰਨ ਵਾਲੇ ਆਪਣੇ ਹੱਕਾਂ ਨੂੰ ਪ੍ਰਾਪਤ ਕਰਕੇ ਸੁਖ ਦੀ ਰੋਟੀ ਨਾ ਖਾਣ ਲੱਗ ਪੈਣ

-----

ਗੱਲ ਬਹੁਤ ਪੁਰਾਣੀ ਨਹੀਂ ਸਵਾ ਕੁ ਸਦੀ ਪੁਰਾਣੀ ਹੈ ਕਿ ਮਜ਼ਦੂਰਾਂ ਨੂੰ ਸਿਰਫ਼ ਕੰਮ ਕਰਨ ਜੋਗੇ ਹੀ ਸਮਝਿਆ ਜਾਂਦਾ ਸੀਉਨ੍ਹਾਂ ਦੇ ਜੀਵਨ ਤੇ ਖ਼ਾਹਿਸ਼ਾਂ ਦਾ ਕਿਸੇ ਭੜੂਏ ਨੂੰ ਕੋਈ ਫ਼ਿਕਰ ਨਹੀਂ ਸੀਅਠਾਰ੍ਹਾਂ-ਵੀਹ ਘੰਟੇ ਰੋਜ਼ਾਨਾ ਕੰਮ ਕਰਨਾ ਬਹੁਤ ਸਾਰਿਆਂ ਦਾ ਨਸੀਬਬਣ ਚੁੱਕਾ ਸੀਖਾਣ-ਪੀਣ, ਸੌਣ-ਪੈਣ, ਅਰਾਮ ਜਾਂ ਜ਼ਿੰਦਗੀ ਜੀਊਣ ਜੋਗਾ ਸਮਾਂ ਹੀ ਕੌਣ ਦਿੰਦਾ ਸੀ ਉਨ੍ਹਾਂ ਨੂੰਜਦੋਂ ਪਾਣੀ ਗਲ਼ੋਂ ਉੱਪਰ ਚਲਾ ਜਾਵੇ ਤਾਂ ਮਨੁੱਖ ਜੀਊਣ ਲਈ ਚਾਰਾ ਕਰਦਾ ਹੈਮਜ਼ਦੂਰਾਂ ਦੀ ਅਜਿਹੀ ਸਥਿਤੀ ਦੇ ਸਬੰਧ ਚ ਮਾਈਕਲ ਸ਼ਾਅਦ ਦੇ ਸ਼ਬਦ ਚੇਤੇ ਕਰਨੇ ਚਾਹੀਦੇ ਹਨ ਲੱਖਾਂ ਮਜ਼ਦੂਰ ਭੁੱਖੇ ਮਰ ਰਹੇ ਹਨ ਤੇ ਉਹ ਅਵਾਰਾਗਰਦਾਂ ਵਰਗਾ ਜੀਵਨ ਬਤੀਤ ਕਰ ਰਹੇ ਹਨਅਜਿਹੀ ਸਥਿਤੀ ਵਿਚ ਸਭ ਤੋਂ ਜ਼ਾਹਿਲ ਉਜਰਤੀ ਗ਼ੁਲਾਮ ਵੀ ਸੋਚਣਾ ਸ਼ੁਰੂ ਕਰ ਦਿੰਦਾ ਹੈਸਾਂਝੀ ਮੁਸੀਬਤ ਉਨ੍ਹਾਂ ਨੂੰ ਸਪਸ਼ਟ ਕਰ ਦਿੰਦੀ ਹੈ ਕਿ ਉਹ ਹਰ ਹੀਲੇ ਇਕੱਠੇ ਹੋਣ ਤੇ ਉਹ ਹੋ ਜਾਂਦੇ ਹਨ

-----

ਜਦੋਂ ਸਰਮਾਏਦਾਰਾਂ ਨੇ ਮਜਦੂਰਾਂ ਉੱਤੇ ਅਸਹਿ ਅਤੇ ਅਕਹਿ ਜ਼ੁਲਮ ਢਾਹੁਣੇ ਜਾਰੀ ਰੱਖੇ ਤਾਂ ਕਾਮਿਆਂ ਨੇ ਛੋਟੇ ਛੋਟੇ ਗਰੁੱਪਾਂ ਰਾਹੀਂ ਸੋਚਣਾ ਸ਼ੁਰੂ ਕੀਤਾ ਕਿ ਅਜਿਹੀ ਜਾਲਮ ਸਥਿਤੀ ਵਿਚ ਜੀਊਣ ਦਾ ਸਬੱਬ ਕਿਵੇਂ ਬਣੇ, ਕਿਵੇਂ ਉਹ ਆਪਣੇ ਬਾਲ-ਬੱਚੇ ਪਾਲਣ ਆਦਿਕੁਦਰਤੀ ਹੀ ਉਨ੍ਹਾਂ ਨੇ ਆਪਣੇ ਕਦਮ ਮਜ਼ਦੂਰ ਏਕੇ ਵੱਲ ਵਧਾਏ1881 ਵਾਲੇ ਦਹਾਕੇ ਵਿਚ ਮਜ਼ਦੂਰਾਂ ਨੇ ਆਪਣੇ ਆਪ ਨੂੰ 12 ਘੰਟੇ ਦੀ ਕੰਮ ਦਿਹਾੜੀ ਨੂੰ 8 ਘੰਟੇ ਦੀ ਕੰਮ ਦਿਹਾੜੀ ਦੀ ਮੰਗ ਦੁਆਲ਼ੇ ਜਥੇਬੰਦ ਕਰਨਾ ਸ਼ੁਰੂ ਕਰ ਦਿੱਤਾ, ਉਂਜ ਭਾਵੇਂ ਇਹ ਮੰਗ 1866 ਤੋਂ ਉੱਠੀ ਸੀ ਜਿਸ ਦਾ ਲਗਾਤਾਰ ਪ੍ਰਚਾਰ ਹੁੰਦਾ ਰਿਹਾ1885 ਤੱਕ 8 ਘੰਟੇ ਕੰਮ ਦੀ ਕੰਮ ਦਿਹਾੜੀ ਵਾਲੀ ਮੰਗ ਹਰ ਕਿਸੇ ਦੀ ਜ਼ੁਬਾਨ ਤੇ ਚੜ੍ਹ ਗਈ ਸੀ ਤੇ ਜਨਤਕ ਰੂਪ ਧਾਰ ਗਈ ਸੀਅਮਰੀਕਾ ਦੇ ਸਾਰੇ ਵੱਡੇ ਸਨਅਤੀ ਕੇਂਦਰਾਂ ਚ ਮੁਜ਼ਾਹਰੇ ਹੋਏਫੇਰ 1886 ਦੇ ਸ਼ੁਰੂ ਤੋਂ ਹੀ ਅਮਰੀਕਾ ਦੇ ਇਕ ਸਿਰੇ ਤੋਂ ਦੂਜੇ ਸਿਰੇ ਭਾਵ ਨਿਊਯਾਰਕ ਤੋਂ ਸਾਨਫਰਾਂਸਿਸਕੋ ਤੱਕ ਆਮ ਮੁਜ਼ਾਹਰੇ ਹੋਏ ਪਰ ਘੋਲ ਦਾ ਕੇਂਦਰ ਸ਼ਹਿਰ ਸ਼ਿਕਾਗੋ ਸੀ

-----

ਪਹਿਲੀ ਮਈ 1886 ਨੂੰ ਸ਼ਿਕਾਗੋ ਦੀ ਹੇਅ ਮਾਰਕੀਟ ਦੇ ਦੁਆਲੇ ਕਾਮੇ ਇਕੱਠੇ ਹੋਏਇਸ ਦਿਨ 80 ਹਜ਼ਾਰ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਨਾਅਰਿਆਂ ਨਾਲ ਸ਼ਹਿਰ ਦੀਆਂ ਸੜਕਾਂ ਗੂੰਜਣ ਲਾ ਦਿੱਤੀਆਂਇਹ ਮੁਜ਼ਾਹਰੇ ਅਗਲੇ ਦੋ ਦਿਨ ਵੀ ਜਾਰੀ ਰਹੇ ਪਰ ਤਿੰਨ ਮਈ ਨੂੰ ਪੁਲੀਸ ਨੇ ਬਿਨਾ ਕਿਸੇ ਭੜਕਾਹਟ ਦੇ ਅਤੇ ਬਿਨਾਂ ਕਿਸੇ ਵਾਰਨਿੰਗ ਤੋਂ ਹੱਕ ਮੰਗਦੇ ਨਿਹੱਥੇ ਮਜਦੂਰਾਂ ਤੇ ਗੋਲੀ ਚਲਾ ਦਿੱਤੀ ਜਿਸ ਨਾਲ 6 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖ਼ਮੀ ਹੋ ਗਏ4 ਮਈ ਨੂੰ ਪੁਲੀਸ ਵਲੋਂ ਹੋਏ ਇਸ ਵਹਿਸ਼ੀ ਜਬਰ ਦੇ ਖ਼ਿਲਾਫ਼ ਸ਼ਹਿਰ ਦੇ ਕੇਂਦਰੀ ਚੌਕ ਵਿਚ ਰੈਲੀ ਹੋਈਇਸ ਰੈਲੀ ਵਿਚ ਕਿਸੇ ਹੜਤਾਲ ਤੋੜਨ ਵਾਲੇ ਸਰਕਾਰੀ ਏਜੰਟ ਨੇ ਭੜਕਾਹਟ ਪੈਦਾ ਕਰਨ ਵਾਸਤੇ ਬੰਬ ਸੁੱਟ ਦਿੱਤਾਇਕ ਪੁਲਸੀਆ ਮਾਰਿਆ ਗਿਆ, ਪੰਜ ਹੋਰ ਵਿਅਕਤੀ ਜ਼ਖ਼ਮੀ ਹੋ ਗਏਸਰਕਾਰ ਨੇ ਮੌਕਾ ਤਾੜ ਕੇ ਮਜ਼ਦੂਰ ਜਮਾਤ ਨੂੰ ਖ਼ੂਬ ਭੰਡਿਆਮਜ਼ਦੂਰਾਂ ਤੇ ਅੰਨ੍ਹਾਂ ਤਸ਼ੱਦਦ ਕੀਤਾ ਅਤੇ ਬਹੁਤ ਸਾਰੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂਆਖਰ ਝੂਠ ਦੇ ਪੁੱਤਰ ਬੇਈਮਾਨ ਸਰਕਾਰੀ ਅਧਿਕਾਰੀਆਂ ਨੇ ਕਾਲੇ ਦਿਲਾਂ ਵਾਲੇ ਭਾੜੇ ਦੇ ਟੱਟੂ ਪੈਸੇ ਨਾਲ ਖਰੀਦ ਕੇ ਝੂਠ ਦਾ ਜਾਲ ਬੁਣਿਆਕਹੇ ਜਾਂਦੇ ਇਨਸਾਫ਼ ਦੇ ਫਰਿਸ਼ਤਿਆਂਅੱਗੇ ਖਰੀਦੇ ਹੋਏ ਪੁਲੀਸ ਟਾਊਟਾਂ ਨੂੰ ਗਵਾਹਾਂ ਦੇ ਰੂਪ ਵਿਚ ਪੇਸ਼ ਕਰਕੇ ਘੜੇ ਘੜਾਏ ਫਤਵਿਆਂ ਰਾਹੀਂ ਬੇਕਸੂਰ ਮਜ਼ਦੂਰ ਆਗੂਆਂ ਨੂੰ ਫਾਂਸੀ ਦੀਆਂ ਸਜਾਵਾਂ ਸੁਣਾਈਆਂ11 ਨਵੰਬਰ 1887 ਨੂੰ ਅਲਬਰਟ ਪਾਰਸਨ, ਔਗਸਤ ਸਪਾਈਸ, ਜਾਰਜ ਏਂਜਲ ਅਤੇ ਅਡੋਲਫ ਫਿਸ਼ਰ ਨੂੰ ਫਾਂਸੀ ਤੇ ਲਟਕਾ ਦਿੱਤਾ ਗਿਆਉਨ੍ਹਾਂ ਸੂਰਮਿਆਂ ਨੇ ਆਪਣੀਆਂ ਜਾਨਾਂ ਆਪਣੇ ਲੋਕਾਂ ਅਤੇ ਆਪਣੇ ਮੰਤਵ ਨੂੰ ਭੇਟ ਕਰ ਦਿੱਤੀਆਂ

-----

ਦੂਜੀ ਕੌਮਾਂਤਰੀ ਦੀ ਕਾਂਗਰਸ ਨੇ 1889 ਵਿਚ ਪਹਿਲੀ ਮਈ ਨੂੰ ਮਜ਼ਦੂਰਾਂ ਦੇ ਇਕਮੁੱਠਤਾ ਦਿਵਸ ਦੇ ਤੌਰ ਤੇ ਮਨਾਉਣ ਦਾ ਫੈਸਲਾ ਲਿਆ1890 ਤੋਂ ਪਹਿਲੀ ਮਈ ਦਾ ਦਿਹਾੜਾ ਸ਼ਹੀਦਾਂ ਦੀ ਯਾਦ ਵਜੋਂ ਸੰਸਾਰ ਪੱਧਰ ਤੇ ਮਨਾਇਆ ਜਾਂਦਾ ਹੈ ਜੋ ਮਜ਼ਦੂਰਾਂ ਦੀ ਕੌਮਾਂਤਰੀ ਸਾਂਝ ਨੂੰ ਤਕੜਿਆ ਕਰਦਾ ਹੈਦੁਨੀਆਂ ਭਰ ਵਿਚ ਇਕ-ਦੋ ਦੇਸ਼ਾਂ ਨੂੰ ਛੱਡ ਕੇ ਇਸ ਦਿਨ ਸਰਕਾਰੀ ਛੁੱਟੀ ਹੁੰਦੀ ਹੈਹਰ ਥਾਵੇਂ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ

-----

ਅੱਜ ਪਹਿਲਿਆਂ ਸਮਿਆਂ ਨਾਲੋਂ ਸੰਸਾਰ ਸਥਿਤੀ ਹੀ ਨਹੀਂ ਮਜ਼ਦੂਰਾਂ ਦੀ ਹਾਲਤ ਵੀ ਬਦਲੀ ਹੈ ਪਰ ਬੁਨਿਆਦੀ ਸਵਾਲਾਂ ਅੰਦਰ ਕਿੰਨੀ ਤਬਦੀਲੀ ਆਈ ਹੈਇੱਥੇ ਸਰਮਾਏਦਾਰੀ ਦੇ ਖਾਸੇ ਬਾਰੇ ਦੁਨੀਆਂ ਦੇ ਮਹਾਨ ਚਿੰਤਕ ਕਾਰਲ ਮਾਰਕਸ ਦੇ ਵਿਚਾਰ ਚੇਤੇ ਕਰਨੇ ਬਹੁਤ ਸਾਰਥਕ ਹਨ ਉਹਨੇ ਲਿਖਿਆ ਸੀ :

ਸਰਮਾਏਦਾਰੀ ਜਿੱਥੇ ਵੀ ਹੋਂਦ ਵਿਚ ਆਈ ਹੈ ਉੱਥੇ ਹੀ ਇਸ ਨੇ ਜਗੀਰੂ, ਪਿਤਾ-ਪੁਰਖੀ ਅਤੇ ਆਦਰਸ਼ਕ ਪੇਂਡੂ ਰਿਸ਼ਤਿਆਂ ਨੂੰ ਤਬਾਹ ਕਰ ਦਿੱਤਾ ਹੈਇਸ ਨੇ ਬੜੀ ਬੇਰਹਿਮੀ ਨਾਲ ਮਨੁੱਖ ਨੂੰ ਆਪਣੇ ਕੁਦਰਤੀ ਵਡੇਰਿਆਂ ਨਾਲ ਜੋੜਨ ਵਾਲੀਆਂ ਜਗੀਰੂ ਤੰਦਾਂ ਨੂੰ ਤਾਰ-ਤਾਰ ਕਰ ਦਿੱਤਾ ਹੈਇਸ ਨੇ ਮਨੁੱਖ ਦੇ ਮਨੁੱਖ ਨਾਲ ਰਿਸ਼ਤੇ ਨੂੰ ਨੰਗੇ ਚਿੱਟੇ ਸੁਆਰਥ ਅਤੇ ਪੈਸੇ ਦੀ ਕਦੇ ਨਾ ਪੂਰੀ ਹੋਣ ਵਾਲੀ ਭੁੱਖ ਉੱਤੇ ਨਿਰਭਰ ਕਰ ਦਿੱਤਾ ਹੈ ਭਾਵ ਮਨੁੱਖ ਨੂੰ ਘੋਰ ਸੁਆਰਥੀ ਬਣਾ ਦਿੱਤਾ ਹੈ ਅਤੇ ਪੈਸੇ ਲਈ ਹੜਬਾ ਦਿੱਤਾ ਹੈਇਸ ਨੇ ਮਨੁੱਖੀ ਨੇਕ ਲਗਨ, ਮਨੁੱਖੀ ਦਲੇਰੀ, ਮਨੁੱਖੀ ਜੋਸ਼ ਅਤੇ ਆਮ ਮਨੁੱਖੀ ਭਾਵਨਾਵਾਂ ਨੂੰ ਨਿੱਜੀ ਸੁਆਰਥ ਦੇ ਬਰਫੀਲੇ ਪਾਣੀਆਂ ਵਿਚ ਡੋਬ ਦਿੱਤਾ ਹੈਇਸ ਨੇ ਮਨੁੱਖੀ ਸਵੈਮਾਣ ਨੂੰ ਵਿਕਾਊ ਮਾਲ ਬਣਾ ਦਿੱਤਾ ਹੈ ਅਤੇ ਬੜੀ ਮਹਿੰਗੀ ਕੀਮਤ ਤਾਰ ਕੇ ਪ੍ਰਾਪਤ ਕੀਤੀਆਂ ਗਈਆਂ ਮਨੁੱਖੀ ਅਜਾਦੀਆਂ ਨੂੰ ਖ਼ਤਮ ਕਰਕੇ ਬਿਨਾ ਸ਼ੱਕ ਇਕੋ ਇਕ ਬੇ-ਜ਼ਮੀਰ ਅਜਾਦੀ ਤੱਕ ਸੀਮਤ ਕਰ ਦਿੱਤਾ ਹੈ ਇਹ ਹੈ ਆਜ਼ਾਦ ਵਪਾਰਸੰਖੇਪ ਵਿਚ ਧਾਰਮਕ ਅਤੇ ਰਾਜਸੀ ਭੁਲੇਖਿਆਂ ਦੇ ਪਰਦੇ ਹੇਠ ਕੀਤੀ ਜਾਂਦੀ ਲੁੱਟ ਖਸੁੱਟ ਦੀ ਥਾਂ ਇਸਨੇ ਨੰਗੀ, ਬੇਸ਼ਰਮ, ਸਿੱਧੀ, ਵਹਿਸ਼ੀ ਲੁੱਟ-ਖਸੁੱਟ ਨੂੰ ਦੇ ਦਿੱਤੀ ਹੈਸਰਮਾਏਦਾਰੀ ਨੇ ਹੁਣ ਤੱਕ ਨੇਕ ਸਮਝੇ ਜਾਂਦੇ ਅਨੇਕ ਕਿੱਤਿਆਂ ਦੀ ਪਵਿੱਤਰਤਾ ਨੂੰ ਖਤਮ ਕਰ ਦਿੱਤਾ ਹੈਪੁਜਾਰੀ, ਕਵੀ (ਸਾਹਿਤਕਾਰ), ਸਾਇੰਸਦਾਨ, ਡਾਕਟਰ, ਵਕੀਲ ਆਦਿ ਧਨ ਕਮਾਉਣ ਦੀਆਂ ਮਸ਼ੀਨਾਂ ਬਣ ਗਏ ਹਨਸਰਮਾਏਦਾਰੀ ਨੇ ਮਨੁੱਖੀ ਰਿਸ਼ਤਿਆਂ ਚੋਂ ਮਨੁੱਖੀ ਜਜ਼ਬਿਆਂ ਨੂੰ ਖ਼ਤਮ ਕਰਕੇ ਇਨ੍ਹਾਂ ਰਿਸ਼ਤਿਆਂ ਨੂੰ ਸਿਰਫ਼ ਤੇ ਸਿਰਫ਼ ਮਾਇਕ ਰਿਸ਼ਤਿਆਂ ਤੱਕ ਸੀਮਤ ਕਰ ਦਿੱਤਾ ਹੈ

ਕਾਰਲ ਮਾਰਕਸ (ਕਮਿਊਨਿਸਟ ਮੈਨੀਫੈਸਟੋ ਚੋਂ)

-----

ਭਾਵੇਂ ਪਹਿਲਾਂ ਤੋਂ ਹੁਣ ਤੱਕ ਬਹੁਤ ਤਬਦੀਲੀ ਆਈ ਹੈ ਪਰ ਸਰਮਾਏਦਾਰੀ ਅੰਦਰੋਂ ਕਿਸੇ ਤਰ੍ਹਾਂ ਵੀ ਵੱਧ ਤੋਂ ਵੱਧ ਮੁਨਾਫੇ ਕਮਾਉਣ ਦੀ ਹਵਸ ਵਾਲੀ ਪਸ਼ੂ-ਬਿਰਤੀ ਅਜੇ ਮਰੀ ਨਹੀਂਇਸ ਹਾਲਤ ਨੂੰ ਬਦਲਣ ਲਈ ਜ਼ਰੂਰੀ ਹਨ ਇਕਮੁੱਠ ਮਜਦੂਰਾਂ ਦੇ ਸੰਘਰਸ਼ਮਈ ਖਾੜਕੂ ਘੋਲ਼ਇਹ ਮਜਦੂਰਾਂ ਵਲੋਂ ਜਥੇਬੰਦ ਹੋਇਆਂ ਹੀ ਹੋ ਸਕਦੇ ਹਨਮਜਦੂਰਾਂ ਅੰਦਰ ਇਨ੍ਹਾਂ ਦੇ ਵਿਰੋਧੀਆਂ (ਸਰਮਾਏਦਾਰੀ ਦੇ ਦੱਲਿਆਂ) ਵਲੋਂ ਭਰਮ ਭੁਲੇਖੇ ਪੈਦਾ ਕੀਤੇ ਜਾਂਦੇ ਹਨ ਜੋ ਹੁੰਦੇ ਤਾਂ ਮਾਮੂਲੀ ਹਨ ਪਰ ਗੈਰ-ਜਥੇਬੰਦ ਅਤੇ ਆਮ ਕਰਕੇ ਘੱਟ ਸੂਝ (ਰਾਜਸੀ ਅਤੇ ਸਮਾਜਕ) ਰੱਖਦੇ ਮਜ਼ਦੂਰਾਂ ਦੀ ਕੱਚ ਘਰੜ ਸਮਝ ਕੁਰਾਹੇ ਪੈ ਤੁਰਦੀ ਹੈ ਜਿਸ ਨਾਲ ਮਜ਼ਦੂਰ ਲਹਿਰ ਨੂੰ ਬਹੁਤ ਨੁਕਸਾਨ ਹੁੰਦਾ ਹੈਇਸ ਗੱਲ ਤੇ ਜ਼ੋਰ ਦਿੰਦਿਆ ਜੂਨ 1927 ਦੇ ਕਿਰਤੀਵਿਚ ਲਿਖਿਆ ਗਿਆ ਸੀ, ਲੋਕਾਂ ਨੂੰ ਆਪਸ ਵਿਚ ਲੜਨ ਤੋਂ ਰੋਕਣ ਲਈ ਜਮਾਤੀ ਸੂਝ ਦੀ ਲੋੜ ਹੈਗ਼ਰੀਬਾਂ, ਕਿਰਤੀਆਂ ਅਤੇ ਕਿਸਾਨਾਂ ਨੂੰ ਸਾਫ ਸਮਝਾ ਦੇਣਾ ਚਾਹੀਦਾ ਹੈ ਕਿ ਤੁਹਾਡੇ ਅਸਲੀ ਦੁਸ਼ਮਣ ਸਰਮਾਏਦਾਰ ਹਨ ਇਸ ਕਰਕੇ ਤੁਹਾਨੂੰ ਇਨ੍ਹਾਂ ਦੇ ਹੱਥਕੰਡਿਆਂ ਤੋਂ ਬਚਕੇ ਰਹਿਣਾ ਚਾਹੀਦਾ ਹੈਸੰਸਾਰ ਦੇ ਸਾਰੇ ਗ਼ਰੀਬਾਂ ਦੇ ਭਾਵੇਂ ਉਹ ਕਿਸੇ ਜਾਤ, ਨਸਲ, ਮਜ੍ਹਬ ਦੇ ਹੋਣ ਹੱਕ ਇੱਕੋ ਹੀ ਹਨਤੁਹਾਡਾ ਭਲਾ ਇਸ ਵਿਚ ਹੈ ਕਿ ਤੁਸੀਂ ਧਰਮ, ਰੰਗ, ਕੌਮ, ਨਸਲ ਤੇ ਦੇਸਾਂ ਦੇ ਭਿੰਨ-ਭੇਦ ਮਿਟਾ ਕੇ ਇਕੱਠੇ ਹੋ ਜਾਉ ਅਤੇ ਸਰਕਾਰ ਦੀ ਤਾਕਤ ਨੂੰ ਆਪਣੇ ਹੱਥ ਵਿਚ ਲੈਣ ਦਾ ਯਤਨ ਕਰੋਇਨ੍ਹਾਂ ਯਤਨਾਂ ਨਾਲ ਤੁਹਾਡਾ ਕੋਈ ਹਰਜ਼ ਨਹੀਂ ਹੋਵੇਗਾ ਕਿਸੇ ਦਿਨ ਤੁਹਾਡੇ ਸੰਗਲ ਜਰੂਰ ਕੱਟੇ ਜਾਣਗੇ ਅਤੇ ਤੁਹਾਨੂੰ ਆਰਥਿਕ ਸੁਤੰਤਰਤਾ ਮਿਲ ਜਾਵੇਗੀ

-----

ਭਾਰਤ ਦੀ ਮਜ਼ਦੂਰ-ਕਿਸਾਨ ਜਮਾਤ (ਕਿਰਤੀਆਂ) ਨੇ ਆਪਣੀ ਸਖ਼ਤ ਮਿਹਨਤ ਨਾਲ ਮੁਲਕ ਨੂੰ ਦੁਨੀਆਂ ਚ ਨਾਮਣੇ ਜੋਗਾ ਕੀਤਾ ਹੈਜੇ ਅਜੇ ਵੀ ਮੁਲਕ ਵਿਚ ਗ਼ਰੀਬੀ, ਬੇਕਾਰੀ, ਅਨਪੜ੍ਹਤਾ, ਜਹਾਲਤ ਅਤੇ ਭ੍ਰਿਸ਼ਟਾਚਾਰ ਹੈ ਤਾਂ ਮੁਲਕ ਦੇ ਕਾਮੇ-ਕਿਰਤੀਆਂ ਕਰਕੇ ਨਹੀਂ ਸਗੋਂ ਮੁਲਕ ਅੰਦਰ ਸਰਮਾਏਦਾਰੀ ਪ੍ਰਬੰਧ ਦੇ ਭੈੜ ਹਨ ਭਾਵ ਝੋਟੇ ਨੂੰ ਲੱਗੀਆਂ ਜੂੰਆਂ ਹਨਲੋੜ ਹੈ ਇਸ ਅਜਿਹੇ ਬੇਈਮਾਨੀ ਭਰੇ ਲੋਕ ਦੋਖੀ ਪ੍ਰਬੰਧ ਨੂੰ ਭੰਨ-ਤੋੜ ਸੁੱਟਣ ਦੀ ਤਾਂ ਕਿ ਸਮਾਨਤਾ-ਬਰਾਬਰੀ ਭਰਿਆ ਸਮਾਜ ਉਸਰ ਸਕੇਸੋਚਣ ਵਾਲੀ ਗੱਲ ਇਹ ਹੈ ਕਿ ਲੋਕ ਕਦੋਂ ਕੁ ਤੱਕ ਇੰਜ ਬਰਦਾਸ਼ਤ ਕਰੀ ਜਾਣਗੇਦੇਸ਼ ਭਗਤ ਬਾਬਿਆਂ ਨੇ ਬਹੁਤ ਵੱਡੇ ਦਾਈਏ ਬੰਨ੍ਹੇ ਸਨਕੀ ਅਸੀਂ ਉਨ੍ਹਾਂ ਸੁਪਨਿਆਂ ਦੇ ਨੇੜੇ-ਤੇੜੇ ਵੀ ਅੱਪੜੇ ਹਾਂ, ਜਵਾਬ ਨਾਂਹ ਵਿਚ ਹੈ

-----

ਉੱਘੇ ਦੇਸ਼ ਭਗਤ ਬਾਬਾ ਪ੍ਰਿਥਵੀ ਸਿੰਘ ਅਜਾਦ ਦੇਸ਼ ਦੀ ਆਜ਼ਾਦੀ ਦੇ ਘੋਲ ਵਿਚ ਵੱਡਾ ਹਿੱਸਾ ਪਾਉਣ ਵਾਲਿਆਂ ਵਿਚੋਂ ਸਨਉਨ੍ਹਾਂ ਆਪਣੇ ਦਿਲ ਤੇ ਦੇਸ਼ ਦਾ ਦੁੱਖ ਆਪਣੀ ਸਵੈ-ਜੀਵਨੀ ਵਿਚ ਲਿਖਿਆ ਹੈ, ਉਹ ਲਿਖਦੇ ਹਨ: ਅਜਾਦੀ ਤੋਂ ਬਾਅਦ ਸਹੀ ਸੇਧ ਵਿਚ ਚੱਲਣਾ ਬਹੁਤ ਜਰੂਰੀ ਸੀ ਪਰ ਅਸੀਂ ਇਸ ਵਿਚ ਫੇਲ੍ਹ ਹੋ ਗਏ ਹਾਂਧਨ-ਦੌਲਤ ਦੇ ਗੇੜ ਵਿਚ ਪੈ ਗਏ ਹਾਂਮੈਂ ਆਪਣੀ ਮਾਂ-ਭੂਮੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਸਵਾਲਾਂ ਉੱਤੇ ਵਿਚਾਰ ਕਰਨ ਕਿ ਭਾਰਤ ਕਿੱਧਰ ਨੂੰ ਜਾ ਰਿਹਾ ਹੈ? ਅਜਾਦ ਭਾਰਤ ਵਿਚ ਗ਼ਰੀਬੀ ਕਿਉਂ ਵਧ ਰਹੀ ਹੈ? ਸਾਡੇ ਕੌਮੀ ਜੀਵਨ ਵਿਚ ਭ੍ਰਿਸ਼ਟਾਚਾਰ ਕਿਵੇਂ ਧਸ ਗਿਆ ਹੈ? ਦਿਨੋ-ਦਿਨ ਅਮੀਰ ਤੇ ਗ਼ਰੀਬ ਵਿਚ ਪਾੜਾ ਕਿਉਂ ਵਧ ਰਿਹਾ ਹੈ? ਦੇਸ਼ ਦੀ ਇਸ ਹਾਲਤ ਅਤੇ ਨਿਘਾਰ ਲਈ ਕੌਣ ਜ਼ਿੰਮੇਵਾਰ ਹੈ? ਜੀਵਨ ਦੇ ਸਾਰੇ ਖੇਤਰਾਂ ਵਿਚ ਇਖ਼ਲਾਕੀ ਕਦਰਾਂ ਦੇ ਖੁਰਦੇ ਜਾਣ ਨੂੰ ਰੋਕਣ ਤੋਂ ਅਸੀਂ ਕਿਉਂ ਅਸਮਰੱਥ ਹਾਂ?”.....ਬਾਬਾ ਜੀ ਨੇ ਅੱਗੇ ਆਪਣੇ ਵਿਚਾਰ ਵਿਅਕਤ ਕਰਦਿਆਂ ਕਿਹਾ ਹੈ ਕਿ ਇਹ ਭ੍ਰਿਸ਼ਟਾਚਾਰੀ ਪ੍ਰਬੰਧ ਖ਼ੁਦ ਦੇਸ਼ ਦਿਆਂ ਹਾਕਮਾਂ ਨੇ ਪੈਦਾ ਕੀਤਾ ਹੈਸਾਡੀ ਉਨਤੀ ਤੇ ਖ਼ੁਸ਼ਹਾਲੀ ਨਾਮਧਰੀਕ ਹੈ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਾਡੇ ਵਾਹੀਕਾਰ ਤੇ ਕਿਰਤੀ ਲੋਕ ਇਸ ਸਰਮਾਏਦਾਰ ਸਮਾਜ ਅੱਗੇ ਸਿਰ ਝੁਕਾਈ ਰੱਖਣਗੇ ਜਾਂ ਇਸ ਨੂੰ ਚੈਲਿੰਜ ਕਰਨਗੇਭਾਰਤ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਆਪਣੇ ਰਾਹੇ ਜਾਣ ਦਾ ਫੈਸਲਾ ਕਰਨਾ ਹੈਸੋਸ਼ਲਿਸਟ ਪ੍ਰਬੰਧ ਹੀ ਨਿਜਾਤ ਦਾ ਰਾਹ ਹੈ

-----

ਭਾਰਤ ਧਰਮ ਨਿਰਪੱਖ ਦੇਸ਼ ਕਹਾਉਂਦਾ ਹੈਪਰ ਹਾਕਮ ਰਾਜ ਗੱਦੀ ਤੇ ਬਣੇ ਰਹਿਣ ਲਈ ਫਿਰਕਾਪ੍ਰਸਤੀ ਦਾ ਸਹਾਰਾ ਲੈਣ ਵਿਚ ਕੋਈ ਰੱਤੀ ਭਰ ਵੀ ਸ਼ਰਮ ਮਹਿਸੂਸ ਨਹੀਂ ਕਰਦੇ ਸਗੋਂ ਵੋਟ ਯੁੱਧਦੇ ਮੈਦਾਨ ਵਿਚ ਖ਼ੁਦ ਫਿਰਕਾਪ੍ਰਸਤ ਹੋ ਜਾਂਦੇ ਹਨ ਪਰ ਬੇਸ਼ਰਮੀ ਦੀ ਹੱਦ ਕਿ ਮੂੰਹੋਂ ਨਾਮ ਫੇਰ ਵੀ ਧਰਮ ਨਿਰਪੱਖਤਾ ਦਾ ਹੀ ਲੈਂਦੇ ਹਨਸਾਰਾ ਹੀ ਮੁਲਕ ਸੰਤਾਪ ਭੋਗ ਰਿਹਾ ਹੈਲਾਲਚੀ ਲੋਕ ਇਲਾਕਾਵਾਦ, ਭਾਸ਼ਾਵਾਦ ਤੇ ਕਈ ਹੋਰ ਕਿਸਮਾਂ ਦੀ ਡੱਫਲੀ ਬਜਾ ਕੇ ਆਪਣੇ ਸੌੜੇ ਮੁਫ਼ਾਦਾਂ ਖਾਤਰ ਆਮ ਕਿਰਤੀ ਲੋਕਾਂ ਨੂੰ ਪਾੜ ਵੀ ਰਹੇ ਹਨ ਤੇ ਮੂਰਖ ਵੀ ਬਣਾ ਰਹੇ ਹਨਕਿਸੇ ਵੀ ਗੱਲ/ਮਸਲੇ ਨੂੰ ਹਕੀਕੀ ਹਾਲਤਾਂ ਅਨੁਸਾਰ ਹੀ ਵਿਚਾਰਿਆ ਜਾਣਾ ਚਾਹੀਦਾ ਹੈਧਾਰਮਿਕ ਵਿਸ਼ਵਾਸ ਕਿਸੇ ਦੇ ਜਿਹੜੇ ਮਰਜੀ ਹੋਣ ਪਰ ਦੁੱਖ-ਤਕਲੀਫਾਂ ਸਭ ਦੀਆਂ ਸਾਂਝੀਆਂ ਹਨ ਇਸ ਕਰਕੇ ਇਹ ਸਾਂਝੀ ਲੜਾਈ ਇਕੱਠਿਆਂ ਹੋ ਕੇ ਲੜੀ ਜਾ ਸਕਦੀ ਹੈ

-----

ਕਿਰਤੀ ਲੋਕਾਂ ਨੇ ਹਮੇਸ਼ਾਂ ਹੀ ਮੁਲਕ ਦੇ ਵਿਕਾਸ ਵਿਚ ਆਪਣੀ ਸਮਰੱਥਾ ਤੋਂ ਵੱਧ ਯੋਗਦਾਨ ਪਾਇਆ, ਪਰ ਮੁਨਾਫ਼ੇ ਉਨ੍ਹਾਂ ਨੇ ਖੱਟੇ ਜੋ ਅਜਾਦੀ ਦੀ ਲਹਿਰ ਵੇਲੇ ਅੰਗਰੇਜਾਂ ਦੇ ਬੂਟ ਚੱਟਦੇ ਰਹੇ ਅਜਾਦੀ ਉਪਰੰਤ ਕੌਮਾਂਤਰੀ ਸਰਮਾਏਦਾਰਾਂ ਨਾਲ ਰਲ਼ ਕੇ ਸੋਨੇ ਦੀ ਚਿੜੀਨੂੰ ਦੋਹੀਂ ਹੱਥ ਲੁੱਟਦੇ ਰਹੇ, ਅਜੇ ਵੀ ਲੁੱਟੀ ਜਾ ਰਹੇ ਹਨਭਾਰਤ ਅੰਦਰ ਲੋਕ ਰਾਜ ਦੇ ਹੁੰਦਿਆਂ ਬਹੁਤ ਸਾਰੇ ਕਾਲੇ ਕਾਨੂੰਨ ਮੌਜੂਦ ਹਨਉਹ ਸਾਰੇ ਹੀ ਆਪਣੀਆਂ ਹੱਕੀ ਮੰਗਾ ਲਈ ਘੋਲ਼ ਕਰਦੇ ਲੋਕਾਂ ਦੇ ਖ਼ਿਲਾਫ਼ ਵਰਤੇ ਜਾਂਦੇ ਹਨਇੱਥੋਂ ਤੱਕ ਕਿ ਕਿਰਤੀ ਜਮਾਤ ਨਾਲ ਸਬੰਧਤ ਲੋਕ ਜਦੋਂ ਆਪਣੇ ਘੋਲਾਂ ਵਿਚ ਨਿੱਤਰੇ ਹੜਤਾਲਾਂ ਕੀਤੀਆਂ ਤਾਂ ਉਨ੍ਹਾਂ ਦੇ ਖ਼ਿਲਾਫ਼ ਦਹਿਸ਼ਤ ਗਰਦੀ ਵਿਰੋਧੀ ਕਾਨੂੰਨ ਵਰਤੇ ਗਏਹਾਲਾਂਕਿ ਇਹ ਜੱਗ ਜ਼ਾਹਿਰ ਹੈ ਕਿ ਮਜ਼ਦੂਰ ਜਮਾਤ ਬੇਕਿਰਕ ਹੋ ਕੇ ਦਹਿਸ਼ਤਗਰਦੀ ਦੇ ਖਿਲਾਫ ਲੜੀਡੈਮੋਕ੍ਰੇਸੀ ਨੂੰ ਵਾਰ ਵਾਰ ਡਾਂਗੋਕ੍ਰੇਸੀ ਨਾਲ ਹੱਕਿਆ ਗਿਆਕੀ ਇਹ ਹੀ ਹੈ ਭਾਰਤੀ ਲੋਕ ਰਾਜ? ਨਿਆਂ ਇਸ ਰਾਜ ਵਿਚ ਅੱਖਾਂ ਤੇ ਪੱਟੀ ਬੰਨ੍ਹਕੇ, ਕੰਨਾਂ ਵਿਚ ਰੂੰਅ ਦੇ ਕੇ ਬੈਠਾ ਰਹਿੰਦਾ ਹੈਬੇਦੋਸ਼ਿਆਂ ਨੂੰ ਭੀੜਾਂ ਤੋਂ ਕ਼ਤਲ ਕਰਵਾਉਣ ਵਾਲੇ ਗੁੰਡੇ ਸਰਕਾਰੀ ਸੁਰੱਖਿਆ ਦਾ ਨਿੱਘ ਮਾਣਦੇ ਹਨਉੱਚੇ ਅਹੁਦਿਆਂ ਤੇ ਬੈਠ ਕੇ ਰਾਜ-ਭਾਗ ਚਲਾਉਂਦੇ ਹਨ ਸਰਕਾਰਾਂ ਕਮਿਸ਼ਨ ਦਰ ਕਮਿਸ਼ਨ ਕਾਇਮ ਕਰਕੇ ਲੋਕਾਂ ਨੂੰ ਮੂਰਖ ਬਨਾਉਣ ਦਾ ਕੰਮ ਕਰਦੀਆਂ ਹਨਜਿੱਥੇ ਇਨਸਾਫ਼ ਨਾ ਮਿਲਦਾ ਹੋਵੇ ਉਹਨੂੰ ਕਾਨੂੰਨ ਦਾ ਰਾਜ ਜਾਂ ਲੋਕ ਰਾਜ ਕਹਿਣਾ ਕਿੰਨਾ ਕੁ ਠੀਕ ਹੋ ਸਕਦਾ ਹੈ? ਸਿਆਸਤ ਹੁਣ ਸੇਵਾ ਨਹੀਂ ਧੰਦਾ ਬਣ ਗਈ ਹੈ, ਦੱਲੇ ਇਸ ਦੀ ਕਮਾਈ ਖਾ ਰਹੇ ਹਨ

-----

ਅੱਜ ਵਿਸ਼ਵੀਕਰਨ ਦਾ ਬਹੁਤ ਖੌਰੂ ਪੈ ਰਿਹਾ ਹੈਮੀਡੀਆ ਤੇ ਬਹੁਕੌਮੀ ਕੰਪਨੀਆਂ ਦੇ ਕਬਜੇ ਹਨ ਜਾਂ ਵੱਡਾ ਪ੍ਰਭਾਵ ਹੈਇਸ ਕਰਕੇ ਹੀ ਗਲ਼ੀ-ਸੜੀ ਅਤੇ ਬੌਨੀ ਸੋਚ ਦੇ ਸਾਧਾਰਨ ਜਿਹੇ ਵਿਅਕਤੀਆਂ ਨੂੰ ਪ੍ਰਭਾਵਸ਼ਾਲੀ ਬਣਾਉਣ ਵਿਚ ਲੱਗੇ ਹੋਏ ਹਨਮੀਡੀਆ ਸੋਨੇ ਦੇ ਨਾਂ ਹੇਠ ਕੂੜਾ ਵੇਚ ਰਿਹਾ ਹੈਇਸ ਪਾਸੇ ਹਰ ਜਾਗ੍ਰਤਿ ਵਿਅਕਤੀ ਨੂੰ ਸੁਚੇਤ ਹੋਣ ਦੀ ਲੋੜ ਹੈਹਰ ਚੰਗੀ ਤੇ ਮਨੁੱਖਵਾਦੀ ਸੋਚ ਨੂੰ ਜਾਂ ਤਾਂ ਅਣਗੌਲ਼ਿਆ ਜਾਂ ਰਿਹਾ ਹੈ ਜਾਂ ਫੇਰ ਨਕਾਰਨ ਦਾ ਯਤਨ ਕੀਤਾ ਜਾ ਰਿਹਾ ਹੈਇਸ ਤੋਂ ਬਚਣ ਲਈ ਸਰਗਰਮੀ ਭਰਿਆ ਦਖ਼ਲ ਬਹੁਤ ਜਰੂਰੀ ਹੈਇਸ ਨਕਲੀ ਵਿਸ਼ਵੀਕਰਨ ਦੇ ਝੂਠੇ ਵਣਜਾਰੇ ਸੰਸਾਰ ਦੇ ਇਕ ਪਿੰਡ ਬਣ ਜਾਣ ਦੀ ਦੁਹਾਈ ਦੇ ਕੇ ਸਾਰੇ ਪਿੰਡ ਨੂੰ ਹੀ ਲੁੱਟਣ ਤੇ ਲੱਗੇ ਹੋਏ ਹਨਮਨੁੱਖੀ ਸਾਂਝਾ ਨੂੰ ਪਿਛਾਂਹ ਧੱਕਦਿਆ ਮਨੁੱਖ ਨੂੰ ਸਮਾਜ ਨਾਲੋਂ ਤੋੜਨ ਵਿਚ ਲੱਗੇ ਹੋਏ ਹਨਸਾਡੇ ਅਮੀਰ ਵਿਰਸੇ ਵਿਚ ਸਭੈ ਸਾਂਝੀਵਾਲ....ਦਾ ਹੋਕਾ ਮਿਲਦਾ ਹੈ ਅਤੇ ਬੇਗਮਪੁਰੇ ਦੀ ਸਿਰਜਣਾਦਾ ਸਿਧਾਂਤ ਬਰਾਬਰੀ ਅਤੇ ਦੀਨ ਦੁਖੀ ਨਾਲ ਖੜ੍ਹੇ ਹੋਣ ਦੇ ਬੋਲ ਉੱਚੇ ਕਰਦਾ ਹੈਕਿਉਂ ਵਿਸਾਰੀਏ ਅਸੀਂ ਇਹੋ ਜਹੇ ਮਨੁੱਖਵਾਦੀ ਸਿਧਾਂਤ? ਇਹਨੂੰ ਅਮਲ ਵਿਚ ਲਿਆਉਣ ਲਈ ਕਦਮ ਅੱਗੇ ਤੁਰਨੇ ਚਾਹੀਦੇ ਹਨ, ਸਾਝਾਂ ਪੈਦਾ ਕਰਦਿਆ ਇਨ੍ਹਾਂ ਨੂੰ ਤਕੜੇ ਕਰੀਏ

-----

ਫਿਰਕਾਪ੍ਰਸਤੀ ਅਤੇ ਰੂੜੀਵਾਦੀ ਸੋਚ ਨੂੰ ਪ੍ਰਣਾਏ ਕਈ ਮੱਕਾਰ ਸਿਆਸਤਦਾਨ ਜਾਂ ਉਨ੍ਹਾਂ ਦੇ ਹਮਾਇਤੀ ਧਰਮ ਦੇ ਰਾਜ ਦੀਆਂ ਵੀ ਦੁਹਾਈਆਂ ਪਾਉਂਦੇ ਦੇਖੇ ਜਾ ਸਕਦੇ ਹਨਧਰਮ ਦਾ ਨਾਂ ਤਾਂ ਖੁਮੈਨੀ ਤੇ ਜ਼ਿਆ ਵਰਗਿਆਂ ਨੇ ਵੀ ਬੜਾ ਜਪਿਆ ਸੀ, ਕੀ ਨਿਕਲਿਆ ਉਹਦੇ ਵਿਚੋਂ, ਅਜਿਹੀ ਸੋਚ ਵਿਚੋਂ ਸਿਰਫ ਕੁਚੱਜ ਜੰਮਦੇ ਹਨ ਜੋ ਨੰਗੇ ਚਿੱਟੇ ਮਿਹਨਤਕਸ਼ਾਂ ਦੇ ਦੁਸ਼ਮਣ ਹੁੰਦੇ ਹਨਕੀ ਉਨ੍ਹਾ ਦੇ ਰਾਜ ਧਰਮੀ ਰਾਜ ਕਹੇ ਜਾ ਸਕਦੇ ਹਨ? ਹਰ ਕਿਸਮ ਦੀ ਫਿਰਕਾਪ੍ਰਸਤੀ ਫਾਸ਼ੀਵਾਦ ਨੂੰ ਜਨਮ ਦੇਣ ਦਾ ਕਾਰਨ ਬਣਦੀ ਹੈਫਾਸ਼ੀਵਾਦ ਲੋਕਾਂ ਦਾ ਦੁਸ਼ਮਣ ਹੁੰਦਾ ਹੈਹਰ ਕਿਸਮ ਦੇ ਫਿਕਾਪ੍ਰਸਤਾਂ ਦੇ ਖ਼ਿਲਾਫ਼ ਘੋਲ ਜਮਾਤੀ ਸੂਝ ਨਾਲ ਪ੍ਰਪੱਕ ਹੋ ਕੇ ਹੀ ਲੜਿਆ ਜਾ ਸਕਦਾ ਹੈਕਿਰਤੀਆਂ ਦੇ ਸਾਂਝੇ ਸੰਘਰਸ਼ ਹੀ ਸਮਾਜ ਨੂੰ ਅੱਗੇ ਵੱਲ ਤੋਰ ਸਕਦੇ ਹਨਅਜਿਹੀ ਸਥਿਤੀ ਵਿਚ ਬੁੱਧੀਜੀਵੀਆਂ ਦੇ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ ਕਿ ਉਹ ਹਾਲਾਤਾਂ ਨੂੰ ਭਾਪਦਿਆਂ, ਉਨ੍ਹਾਂ ਬਾਰੇ ਠੀਕ ਨਿਰਣੇ ਕਰਨ ਅਤੇ ਆਪਣੇ ਲੋਕਾਂ ਨੂੰ ਸਹੀ ਸੇਧ ਦੇਣਭਰੱਪਣ ਭਰੇ ਸਮਾਜ ਦੀ ਕਾਇਮੀ ਵੱਲ ਸਾਂਝੀ ਯਲਗਾਰ ਹੀ ਪਹਿਲੀ ਮਈ ਦਾ ਸੁਨੇਹਾ ਹੈਕਿਰਤੀਆਂ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਵਲੋਂ ਸ਼ੁਰੂ ਕੀਤੇ ਮੰਤਵ/ਟੀਚੇ ਨੂੰ ਪ੍ਰਣਾਮ ਕਰਦਿਆਂ ਉਸ ਸੋਚ ਦਾ ਹਿੱਸਾ ਬਣਨਾ ਸਾਡਾ ਫ਼ਰਜ਼ ਹੋਣਾ ਚਾਹੀਦਾ ਹੈਇਹ ਹੀ ਪਹਿਲੀ ਮਈ ਦੀ ਭਾਵਨਾ ਹੈ


No comments: